ਆਕਸੀਜਨ: ਕੈਬਨਿਟ ਸਕੱਤਰ ਕਰਨਗੇ ਸੂਬਿਆਂ ਦੇ ਅਧਿਕਾਰੀਆ ਨਾਲ ਮੀਟਿੰਗ

ਆਕਸੀਜਨ: ਕੈਬਨਿਟ ਸਕੱਤਰ ਕਰਨਗੇ ਸੂਬਿਆਂ ਦੇ ਅਧਿਕਾਰੀਆ ਨਾਲ ਮੀਟਿੰਗ


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 19 ਅਪਰੈਲ

ਦੇਸ਼ ਵਿਚ ਮੈਡੀਕਲ ਆਕਸੀਜਨ ਦੀ ਆ ਰਹੀ ਸਮੱਸਿਆ ਸਬੰਧੀ ਕੈਬਨਿਟ ਸਕੱਤਰ ਰਾਜੀਵ ਗਾਬਾ ਵਲੋਂ ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਛਤੀਸਗੜ੍ਹ, ਉਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਤੇ ਦਿੱਲੀ ਦੇ ਮੁੱਖ ਸਕੱਤਰਾਂ ਤੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਚਰਚਾ ਕੀਤੀ ਜਾਵੇਗੀ। ਇਸੇ ਵੇਲੇ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤੇ ਹਸਪਤਾਲਾਂ ਵਿਚ ਆਕਸੀਜਨ ਨਹੀਂ ਮਿਲ ਰਹੀ। ਇਹ ਮੀਟਿੰਗ ਦੁਪਹਿਰ ਤਿੰਨ ਵਜੇ ਹੋਵੇਗੀ।-ਪੀਟੀਆਈ



Source link