ਬੇਅਦਬੀ ਮਾਮਲਾ: ‘ਆਪ’ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਬਾਹਰ ਧਰਨਾ

ਬੇਅਦਬੀ ਮਾਮਲਾ: ‘ਆਪ’ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਬਾਹਰ ਧਰਨਾ


ਆਤਿਸ਼ ਗੁਪਤਾ

ਚੰਡੀਗੜ੍ਹ, 19 ਅਪਰੈਲ

ਪੰਜਾਬ ਵਿੱਚ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ‘ਆਪ’ ਵਿਧਾਇਕਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਧਰਨਾ ਦਿੱਤਾ ਜਿਨ੍ਹਾਂ ਨੂੰ ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੁਰੀ ‘ਤੇ ਰੋਕ ਦਿੱਤਾ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਣੇ ਹੋਰਨਾਂ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੋਕਾਂ ਨੂੰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਸੀ ਜੋ ਹੁਣ ਦੋਸ਼ੀਆਂ ਨੂੰ ਬਚਾਉਣ ਲੱਗੀ ਹੈ।



Source link