ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਲੌਕਡਾਊਨ ਰਹੇਗਾ

ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਲੌਕਡਾਊਨ ਰਹੇਗਾ


ਆਤਿਸ਼ ਗੁਪਤਾ
ਚੰਡੀਗੜ੍ਹ, 20 ਅਪਰੈਲ

ਪੰਜਾਬ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਮ ਨੌਮੀ ਮੌਕੇ ਬੁੱਧਵਾਰ 21 ਅਪਰੈਲ ਨੂੰ ਚੰਡੀਗੜ੍ਹ ਵਿੱਚ ਮੁਕੰਮਲ ਲੌਕਡਾਊਨ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਲੌਕਡਾਊਨ ਦੌਰਾਨ ਜ਼ਰੂਰੀ ਵਸਤੂਆਂ ਵਾਲੀਆਂ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਜਦਕਿ ਸ਼ਹਿਰ ਵਿੱਚ ਆਮ ਆਵਾਜਾਈ ਬੰਦ ਰਹੇਗੀ। ਦੱਸਣਯੋਗ ਹੈ ਕਿ ਲੰਘੇ ਦਿਨ ਪੰਜਾਬ ਸਰਕਾਰ ਨੇ ਵੀ ਮੁਹਾਲੀ ਵਿੱਚ ਬੁੱਧਵਾਰ ਨੂੰ ਲੌਕਡਾਊਨ ਲਗਾਉਣ ਦਾ ਐਲਾਨ ਕਰ ਦਿੱਤਾ ਸੀ।



Source link