ਵਾਸ਼ਿੰਗਟਨ, 22 ਅਪਰੈਲ
ਅਮਰੀਕਾ ਵਿੱਚ ਸਿੱਖਾਂ ਖ਼ਿਲਾਫ਼ ਨਸਲੀ ਹਮਲੇ ਵਧਣ ‘ਤੇ ਸੀਨੀਅਰ ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਪੱਤਰ ਲਿਖ ਕੇ ਚਿੰਤਾ ਜਤਾਈ ਹੈ, ਉਨ੍ਹਾਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਡੀਆਨਾਪੋਲਿਸ ਵਿਚ ਪਿਛਲੇ ਹਫਤੇ ਗੋਲੀਬਾਰੀ ਦੀ ਘਟਨਾ ਕਾਰਨ ਦੇਸ਼ ਤੇ ਵਿਦੇਸ਼ ਵਿਚ ਸਿੱਖਾਂ ਨੂੰ ਸਦਮਾ ਪੁੱਜਾ ਹੈ। ਇਸ ਘਟਨਾ ਵਿਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਜਿਨ੍ਹਾਂ ਵਿਚੋਂ ਚਾਰ ਸਿੱਖ ਸਨ।-ਪੀਟੀਆਈ