ਨਵੀਂ ਦਿੱਲੀ, 23 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰੋਨਾ ਬਾਰੇ ਕੀਤੀ ਮੀਟਿੰਗ ਦੇ ਵੇਰਵੇ ਲਾਈਵ ਦਿਖਾਏ ਗਏ ਜਿਸ ਕਾਰਨ ਕੇਂਦਰ ਤੇ ਦਿੱਲੀ ਸਰਕਾਰ ਦਰਮਿਆਨ ਸ਼ਬਦੀ ਵਿਵਾਦ ਵਧ ਗਿਆ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਦਿੱਲੀ ਵਿਚ ਆਕਸੀਜਨ ਦੀ ਘਾਟ ਪੂਰੀ ਕਰਨ ਦੀ ਮੰਗ ਕੀਤੀ ਸੀ, ਉਨ੍ਹਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਕਰਨ ਵਾਲੇ ਵਾਹਨ ਨਾਲ ਫੌਜ ਦਾ ਵਾਹਨ ਵੀ ਹੋਣਾ ਚਾਹੀਦਾ ਹੈ। ਦੂਜੇ ਪਾਸੇ ਕੇਂਦਰੀ ਅਧਿਕਾਰੀਆਂ ਨੇ ਮੀਟਿੰਗ ਦੀ ਕਾਰਵਾਈ ਜਨਤਕ ਕਰਨ ਦਾ ਵਿਰੋਧ ਕੀਤਾ ਹੈ, ਉਨ੍ਹਾਂ ਕਿਹਾ ਕਿ ਨਿੱਜੀ ਗੱਲਬਾਤ ਜਨਤਕ ਨਹੀਂ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ‘ਤੇ ਇਸ ਮਾਮਲੇ ਵਿਚ ਰਾਜਨੀਤੀ ਕਰਨ ਦੇ ਦੋਸ਼ ਲਾਏ। ਇਸ ਤੋਂ ਬਾਅਦ ਦਿੱਲੀ ਮੁੱਖ ਮੰਤਰੀ ਦਫਤਰ ਵਲੋਂ ਸਪਸ਼ਟੀਕਰਨ ਦਿੱਤਾ ਗਿਆ ਕਿ ਕੇਂਦਰ ਸਰਕਾਰ ਵਲੋਂ ਕਦੀ ਵੀ ਅਜਿਹੀ ਵਾਰਤਾ ਜਨਤਕ ਨਾ ਕਰਨ ਦੇ ਕਦੇ ਹੁਕਮ ਨਹੀਂ ਦਿੱਤੇ ਗਏ।-ਪੀਟੀਆਈ