ਨਗਰ ਕੌਂਸਲਾਂ ਦੇ ਅਹੁਦੇਦਾਰਾਂ ਨੇ ਅਹੁਦੇ ਸੰਭਾਲੇ

ਨਗਰ ਕੌਂਸਲਾਂ ਦੇ ਅਹੁਦੇਦਾਰਾਂ ਨੇ ਅਹੁਦੇ ਸੰਭਾਲੇ


ਕਰਮਜੀਤ ਸਿੰਘ ਚਿੱਲਾ

ਬਨੂੜ, 22 ਅਪਰੈਲ

ਨਗਰ ਕੌਂਸਲ ਬਨੂੜ ਦੇ ਨਵੇਂ ਬਣੇ ਪ੍ਰਧਾਨ ਜਗਤਾਰ ਸਿੰਘ ਕੰਬੋਜ ਅਤੇ ਉਪ ਪ੍ਰਧਾਨ ਜਗਦੀਸ਼ ਚੰਦ ਕਾਲਾ ਨੇ ਅੱਜ ਆਪਣਾ ਅਹੁਦੇ ਸੰਭਾਲ ਲਏ। ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸ਼ਿਰਕਤ ਕਰਦਿਆਂ ਦੋਵਾਂ ਨੂੰ ਕੁਰਸੀਆਂ ਤੇ ਬਿਠਾਇਆ। ਕੌਂਸਲ ਪ੍ਰਧਾਨ ਨੇ ਇਸ ਮੌਕੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਸਮੁੱਚੇ ਸ਼ਹਿਰ ਵਾਸੀਆਂ ਦੀ ਸਲਾਹ ਨਾਲ ਕੰਮ ਕਰਨਗੇ ਅਤੇ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਚੱਲਣਗੇ। ਹਲਕਾ ਵਿਧਾਇਕ ਨੇ ਸਮੁੱਚੇ ਕੌਂਸਲਰਾਂ ਨੂੰ ਆਪੋ ਆਪਣੇ ਵਾਰਡਾਂ ਦੇ ਰਹਿੰਦੇ ਵਿਕਾਸ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਾਉਣ ਦੀ ਤਾਕੀਦ ਕੀਤੀ।

ਡੇਰਾਬੱਸੀ (ਹਰਜੀਤ ਸਿੰਘ):ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਵੱਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ। ਇਸ ਦੌਰਾਨ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਅਤੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਉਨ੍ਹਾਂ ਦੀ ਤਾਜਪੋਸ਼ੀ ਕਰਵਾਈ। ਇਸ ਦੌਰਾਨ ਸ੍ਰੀ ਢਿੱਲੋਂ ਨੇ ਕਿਹਾ ਕਿ ਲੰਮੇ ਸਮੇ ਤੋਂ ਕੌਂਸਲ ‘ਤੇ ਅਕਾਲੀ ਦਲ ਅਤੇ ਭਾਜਪਾ ਦਾ ਕਬਜ਼ਾ ਰਿਹਾ ਹੈ ਜਿਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੋਈ ਠੋਸ ਯੋਜਨਾ ਨਹੀਂ ਬਣਾਈ ਗਈ।



Source link