ਪੇਸ਼ਾਵਰ, 25 ਅਪਰੈਲ
ਬੀਤੇ ਮਹੀਨੇ ਸਿੱਖ ਨੌਜਵਾਨ ਦੇ ਲਾਪਤਾ ਹੋਣ ਖ਼ਿਲਾਫ਼ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਇਸ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ। ਖ਼ੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨ ਨੂੰ ਛੇਤੀ ਲੱਭਿਆ ਜਾਵੇ। ਪੇਸ਼ਾਵਰ ਪ੍ਰੈਸ ਕਲੱਬ ਦੇ ਬਾਹਰ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਿੱਖ ਨੇਤਾ ਪਰਵਿੰਦਰ ਸਿੰਘ ਨੇ ਕਿਹਾ ਕਿ ਅਵਿਨਾਸ਼ ਸਿੰਘ ਪੜ੍ਹਿਆ-ਲਿਖਿਆ ਸੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਪ੍ਰਦਰਸ਼ਨ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ।