ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ

ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ
ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ


ਜਸਵੰਤ ਜੱਸ
ਫ਼ਰੀਦਕੋਟ, 27 ਅਪਰੈਲ

ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਅੱਜ ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇਕ ਮੁਲਜ਼ਮ ਹਾਜ਼ਰ ਹੋਇਆ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਅੱਜ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ। ਪੰਜਾਬ ਸਰਕਾਰ ਨੇ ਬਹਿਬਲ ਗੋਲੀ ਕਾਂਡ ਵਿਚ ਚਾਰਜਸ਼ੀਟ ਦੇ ਮੁੱਦੇ ‘ਤੇ ਬਹਿਸ ਕਰਨ ਦੀ ਅਦਾਲਤ ਨੂੰ ਬੇਨਤੀ ਕੀਤੀ ਸੀ ਪਰ ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲ ਗੋਲੀ ਕਾਂਡ ਦੀ ਚਾਰਜਸ਼ੀਟ ਰੱਦ ਕਰਵਾਉਣ ਲਈ ਉਹ ਹਾਈ ਕੋਰਟ ਵਿੱਚ ਗਏ ਹੋਏ ਹਨ ਅਤੇ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਨੇ 13 ਮਈ ਨੂੰ ਕਰਨੀ ਹੈ।



Source link