ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਜਾਣ ਤੋਂ ਰੋਕਿਆ

ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਜਾਣ ਤੋਂ ਰੋਕਿਆ
ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਜਾਣ ਤੋਂ ਰੋਕਿਆ

ਯੇਰੂਸ਼ਲਮ, 2 ਮਈ

ਇਜ਼ਰਾਈਲ ਨੇ ਕੋਵਿਡ-19 ਦੇ ਮਾਮਲਿਆਂ ਵਿਚ ਹੋਏ ਵਾਧੇ ਕਾਰਨ ਆਪਣੇ ਨਾਗਰਿਕਾਂ ਨੂੰ ਭਾਰਤ ਸਣੇ ਸੱਤ ਦੇਸ਼ਾਂ ਦੀ ਯਾਤਰਾ ਕਰਨ ‘ਤੇ ਪਾਬੰਦੀ ਲਗਾਈ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫਤਰ ਅਤੇ ਸਿਹਤ ਮੰਤਰਾਲੇ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਜ਼ਰਾਈਲ ਦੇ ਨਾਗਰਿਕਾਂ ਨੂੰ ਯੂਕਰੇਨ, ਬ੍ਰਾਜ਼ੀਲ, ਇਥੋਪੀਆ, ਦੱਖਣੀ ਅਫਰੀਕਾ, ਭਾਰਤ, ਮੈਕਸੀਕੋ ਅਤੇ ਤੁਰਕੀ ਦੀ ਯਾਤਰਾ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਹ ਹੁਕਮ 3 ਤੋਂ 16 ਮਈ ਤੱਕ ਲਾਗੂ ਰਹਿਣਗੇ।Source link