ਸਿਆਟਲ (ਯੂਐੱਸ), 4 ਮਈ
ਮਾਈਕ੍ਰੋਸੌਫਟ ਦੇ ਸਹਿ-ਸੰਸਥਾਪਕ ਬਿੱਲ ਗੇਟਸ ਅਤੇ ਉਨ੍ਹਾਂ ਦੀ ਪਤਨੀ ਮੇਲਿੰਡਾ ਗੇਟਸ ਨੇ ਤਲਾਕ ਲੈਣ ਦਾ ਫੈਸਲਾ ਕੀਤਾ ਹੈ, ਪਰ ਦੋਵਾਂ ਨੇ ਕਿਹਾ ਹੈ ਕਿ ਉਹ ਦੁਨੀਆ ਦੀ ਸਭ ਤੋਂ ਵੱਡੀ ਨਿਜੀ ਚੈਰਿਟੀ ਬਿੱਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਵਿੱਚ ਇਕੱਠੇ ਕੰਮ ਕਰਦੇ ਰਹਿਣਗੇ। ਉਨ੍ਹਾਂ ਟਵੀਟ ਕੀਤਾ ਕਿ ਦੋਵਾਂ ਨੇ ਆਪਣੇ 27 ਸਾਲਾਂ ਦੇ ਵਿਆਹ ਨੂੰ ਤੋੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ, “ਅਸੀਂ ਤਿੰਨ ਪਿਆਰੇ ਬੱਚਿਆਂ ਨੂੰ ਪਾਲਿਆ ਤੇ ਅਜਿਹੀ ਸੰਸਥਾ ਬਣਾਈ ਜੋ ਦੁਨੀਆ ਭਰ ਦੇ ਲੋਕਾਂ ਨੂੰ ਸਿਹਤਮੰਦ ਅਤੇ ਬਿਹਤਰ ਜ਼ਿੰਦਗੀ ਜਿਉਣ ਦੇ ਯੋਗ ਬਣਾਉਣ ਲਈ ਕੰਮ ਕਰਦੀ ਹੈ।”