ਰਮੇਸ਼ ਭਾਰਦਵਾਜ
ਲਹਿਰਾਗਾਗਾ,6 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰਿਲਾਇੰਸ ਪੰਪ ਅੱਗੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ‘ਚ ਪੱਕਾ ਮੋਰਚਾ ਅੱਜ 217ਵੇਂ ਦਿਨ ‘ਚ ਦਾਖਲ ਹੋ ਗਿਆ। ਇਸ ਧਰਨੇ ‘ਚ ਸਰਕਾਰ ਨੂੰ ਆਮ ਕਿਰਤੀ ਲੋਕਾਂ ਨਾਲ ਧੱਕਾ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ। ਧਰਨੇ ਨੂੰ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਕਰਨੈਲ ਗਨੋਟਾ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਕਰਮਜੀਤ ਕੌਰ ਭੁਟਾਲ ਕਲਾਂ, ਬਲਜੀਤ ਕੌਰ ਲਹਿਲ ਕਲਾਂ ਮਜ਼ਦੂਰ ਆਗੂ, ਜਸ਼ਨਦੀਪ ਕੌਰ ਪਿਸ਼ੌਰ, ਜਸਵਿੰਦਰ ਕੌਰ ਗਾਗਾ ਨੇ ਸੰਬੋਧਨ ਕੀਤਾ।