ਨਵੀਂ ਦਿੱਲੀ, 11 ਮਈਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕਰੋਨਾ ਦੇ ਟੀਕਿਆਂ ਦੀ ਕਮੀ ਨੂੰ ਦੂਰ ਕਰਨ ਲਈ ਕੌਮਾਂਤਰੀ ਪੱਧਰ ‘ਤੇ ਟੈਂਡਰ ਜਾਰੀ ਕਰੇਗੀ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬਾ ਸਰਕਾਰਾਂ ਨੂੰ ਟੀਕਾ ਖਰੀਦਣ ਲਈ ਗਲੋਬਲ ਟੈਂਡਰ ਮੰਗਵਾਉਣ ਲਈ ਮਜਬੂਰ ਕਰ ਰਿਹਾ ਹੈ। ਕੇਂਦਰ ਸਰਕਾਰ ਚਾਹੁੰਦੀ ਹੈ ਕਿ ਰਾਜ ਵੈਕਸੀਨ ਲਈ ਅੰਤਰਰਾਸ਼ਟਰੀ ਮਾਰਕੀਟ ਵਿੱਚ ਇੱਕ ਦੂਜੇ ਨਾਲ ਮੁਕਾਬਲਾ ਕਰਨ ਅਤੇ ਲੜਨ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਪਲਸ ਪੋਲੀਓ ਮੁਹਿੰਮ ਦੀ ਤਰਜ਼ ‘ਤੇ ਦੇਸ਼ਵਿਆਪੀ ਕੋਵਿਡ ਟੀਕਾਕਰਨ ਮੁਹਿੰਮ ਚਲਾਈ ਜਾਵੇ।