ਨਵੀਂ ਦਿੱਲੀ, 11 ਮਈ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮੰਗਲਵਾਰ ਨੂੰ ਫਿਰ ਵਧੀਆਂ, ਜਿਸ ਕਾਰਨ ਮਹਾਰਾਸ਼ਟਰ ਦੇ ਨਾਂਦੇੜ ਤੋਂ ਲੈ ਕੇ ਮੱਧ ਪ੍ਰਦੇਸ਼ ਦੇ ਰੀਵਾ ਅਤੇ ਰਾਜਸਥਾਨ ਦੇ ਜੈਸਲਮੇਰ ਤੱਕ ਕਈ ਥਾਵਾਂ ‘ਤੇ ਪੈਟਰੋਲ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਿਆ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਜਾਰੀ ਕੀਤੀ ਗਈ ਕੀਮਤ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਪੈਟਰੋਲ 27 ਪੈਸੇ ਅਤੇ ਡੀਜ਼ਲ ਵਿੱਚ 30 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ। ਦਿੱਲੀ ਵਿੱਚ ਹੁਣ ਪੈਟਰੋਲ 91.80 ਰੁਪਏ ਤੇ ਡੀਜ਼ਲ 82.36 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।