ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਮਈ
ਇਥੇ ਰਿਲਾਇੰਸ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ‘ਚ ਧਰਨਾ 222ਵੇਂ ਦਿਨ ‘ਚ ਦਾਖਲ ਹੋ ਗਿਆ। ਇਸ ਮੌਕੇ ਜਥੇਬੰਦੀ ਨੇ ਸੂਬੇ ਦੀ ਸਰਕਾਰ ਲੋਕਾਂ ਲਈ ਗੁੰਮਸ਼ੁਦਾ ਹੋਣ ਕਰਕੇ ਸਿਆਸੀ ਪਾਰਟੀਆਂ ਆਮ ਜਨਤਾ ਦਾ ਧਿਆਨ ਛੱਡ ਕੁਰਸੀ ਸੰਭਾਲਣ ਦੇ ਚੱਕਰ ਵਿਚ ਆਪਸੀ ਕਾਟੋ ਕਲੇਸ਼ ਵਿਚ ਉਲਝੀਆਂ ਹਨ। ਇਸ ਮੌਕੇ ਰਾਮਚੰਦ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਦਰਸ਼ਨ ਸਿੰਘ ਕੋਟੜਾ, ਸੂਬਾ ਸਿੰਘ ਸੰਗਤਪੁਰਾ, ਜਸ਼ਨਦੀਪ ਕੌਰ ਪਿਸ਼ੌਰ ਅਤੇ ਕਰਮਜੀਤ ਕੌਰ ਭੁਟਾਲ ਕਲਾਂ ਨੇ ਵੀ ਸੰਬੋਧਨ ਕੀਤਾ। ਧਰਨੇ ਵਿੱਚ ਕੋਵਿਡ-19 ਨਿਯਮਾਂ ਦੀਆਂ ਧੱਜੀਆਂ ਉਡੀਆਂ ਜਾ ਰਹੀਆਂ ਹਨ। ਨਾ ਮਾਸਕ ਲਗਾੲੇ ਜਾ ਰਹੇ ਹਨ ਤੇ ਨਾ ਹੀ ਸਮਾਜਿਕ ਦੂਰੀ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ।