ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 14 ਮਈ
ਮੁਸਲਿਮ ਭਾਈਚਾਰੇ ਵੱਲੋਂ ਕਰੋਨਾ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਘਰਾਂ ਅਤੇ ਘਰਾਂ ਨੇੜਲੀਆਂ ਮਸਜਿਦਾਂ ਅੰਦਰ ਹੀ ਸੀਮਤ ਗਿਣਤੀ ‘ਚ ਨਮਾਜ਼ ਅਦਾ ਕਰਕੇ ਈਦ ਉਲ ਫ਼ਿਤਰ ਦਾ ਤਿਉਹਾਰ ਮਨਾਇਆ ਗਿਆ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲੇਰ ਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਐਲਾਨਣ ‘ਤੇ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ।