ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ


ਨਵੀਂ ਦਿੱਲੀ, 16 ਮਈ

ਪੈਟਰੋਲ ਦੀਆਂ ਕੀਮਤਾਂ ਵਿਚ ਅੱਜ 24 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਵਿਚ 27 ਪੈਸੇ ਪ੍ਰਤੀ ਲਿਟਰ ਵਾਧਾ ਹੋਇਆ। ਇਸ ਵਾਧੇ ਨਾਲ ਅੱਜ ਦਿੱਲੀ ਵਿਚ ਪੈਟਰੋਲ 92.58 ਰੁਪਏ ਤੇ ਡੀਜ਼ਲ 83.22 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ ਜਦਕਿ ਮੁੰਬਈ ਵਿਚ ਪੈਟਰੋਲ 99 ਤੇ ਡੀਜ਼ਲ 90.40 ਰੁਪਏ ਵਿਕਿਆ।

ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ। ਦੱਸਣਾ ਬਣਦਾ ਹੈ ਕਿ ਪੱਛਮੀ ਬੰਗਾਲ ਤੇ ਹੋਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਸਮਾਪਤ ਹੋਣ ਤੋਂ ਬਾਅਦ ਤੇਲ ਕੀਮਤਾਂ ਵਿਚ ਇਹ 9ਵੀਂ ਵਾਰ ਵਾਧਾ ਹੈ। -ਪੀਟੀਆਈ



Source link