ਸ਼ਰਾਬ ਦੇ ਖੁੱਲ੍ਹੇ ਠੇਕਿਆਂ ਬਾਹਰ ‘ਆਪ’ ਵੱਲੋਂ ਪ੍ਰਦਰਸ਼ਨ

ਸ਼ਰਾਬ ਦੇ ਖੁੱਲ੍ਹੇ ਠੇਕਿਆਂ ਬਾਹਰ ‘ਆਪ’ ਵੱਲੋਂ ਪ੍ਰਦਰਸ਼ਨ
ਸ਼ਰਾਬ ਦੇ ਖੁੱਲ੍ਹੇ ਠੇਕਿਆਂ ਬਾਹਰ ‘ਆਪ’ ਵੱਲੋਂ ਪ੍ਰਦਰਸ਼ਨ


ਗੁਰਨਾਮ ਸਿੰਘ ਅਕੀਦਾ

ਪਟਿਆਲਾ, 16 ਮਈ

ਕਰੋਨਾ ਦੀ ਆੜ ਵਿੱਚ ਪੰਜਾਬ ਦੇ ਛੋਟੇ ਅਤੇ ਮੱਧਮ ਦੁਕਾਨਦਾਰਾਂ ਦੇ ਵਪਾਰ ਬੰਦ ਕਰਵਾ ਕੇ ਪੂਰਾ ਹਫ਼ਤਾ ਸ਼ਰਾਬ ਦੇ ਠੇਕੇ ਖੋਲ੍ਹਣ ਸਬੰਧੀ ਕੈਪਟਨ ਸਰਕਾਰ ਦੇ ਨਾਦਰਸ਼ਾਹੀ ਫ਼ਰਮਾਨ ਅੱਜ ਆਮ ਆਦਮੀ ਪਾਰਟੀ ਦੀ ਪਟਿਆਲਾ ਸ਼ਹਿਰੀ ਟੀਮ ਵੱਲੋਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਵਿੱਚ ਸਥਾਨਕ ਸ਼ੇਰਾਂ ਵਾਲਾ ਗੇਟ ਵਿਖੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਸੰਕੇਤਕ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਮਹਿਤਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹਫ਼ਤੇ ਦੇ ਅਖੀਰਲੇ ਦੋ ਦਿਨ ਵੀ ਲੌਕਡਾਊਨ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਹੁਕਮ ਜਾਰੀ ਕਰਕੇ ਪੰਜਾਬ ਦੇ ਛੋਟੇ-ਮੱਧਮ ਵਪਾਰੀ, ਰੇਹੜੀ ਪੱਟਰੀ ਵਾਲੇ, ਮਜ਼ਦੂਰ ਅਤੇ ਦਿਹਾੜੀਦਾਰ ਵਰਗ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਵਪਾਰੀ ਹਫ਼ਤੇ ਵਿੱਚ ਸਿਰਫ਼ ਦੋ ਦਿਨ ਦੁਕਾਨਾਂ ਖੋਲ੍ਹ ਸਕਦੇ ਹਨ, ਜਦਕਿ ਸ਼ਰਾਬ ਦੇ ਠੇਕੇ ਪੂਰਾ ਹਫ਼ਤਾ ਖੁੱਲ੍ਹੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਤਾਲਾਬੰਦੀ ਨਾਲ ਪੰਜਾਬ ਦੇ ਹਰ ਛੋਟੇ ਵੱਡੇ ਵਪਾਰੀ ਦਾ ਲੱਕ ਟੁੱਟ ਗਿਆ ਹੈ। ਸੀਨੀਅਰ ਆਗੂ ਪ੍ਰੋ. ਸੁਮੇਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਇਕਪਾਸੜ ਫ਼ੈਸਲੇ ਲੈ ਰਹੀ ਹੈ।Source link