ਜੋਗਿੰਦਰ ਸਿੰਘ ਓਬਰਾਏ
ਖੰਨਾ, 18 ਮਈ
ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ‘ਤੇ ਸੰਘਰਸ਼ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਸਿੰਘ ਵਰਮਾ ਅਮਰਗੜ੍ਹ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਛੇ ਮਹੀਨੇ ਪੂਰੇ ਹੋਣ ਵਾਲੇ ਹਨ ਅਤੇ ਕਈ ਕਿਸਾਨ-ਮਜ਼ਦੂਰ ਸ਼ਹੀਦੀਆਂ ਪਾ ਗਏ ਅਤੇ ਅੱਜ ਤੱਕ ਮੋਦੀ ਸਰਕਾਰ ਨੇ ਕਿਸੇ ਤਰ੍ਹਾਂ ਦੀ ਕੋਈ ਹਮਦਰਦੀ ਪ੍ਰਗਟ ਨਹੀਂ ਕੀਤੀ, ਜੋ ਪ੍ਰਧਾਨ ਮੰਤਰੀ ਦੇ ਹੰਕਾਰੀ ਵਤੀਰੇ ਨੂੰ ਲੋਕਾਂ ਸਾਹਮਣੇ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੂਰੀ ਦੁਨੀਆਂ ਵਿਚ ਜਨ ਅੰਦੋਲਨ ਦੀ ਮਿਸਾਲ ਕਾਇਮ ਕਰ ਚੁੱਕਾ ਹੈ, ਜੋ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰੇਗਾ।