ਮੀਂਹ ਨੇ ਸਿੰਘੂ ਮੋਰਚੇ ’ਤੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ, ਪਰ ਅੰਨਦਾਤੇ ਦੇ ਹੌਸਲੇ ਅਜੇ ਵੀ ਬੁਲੰਦ

ਮੀਂਹ ਨੇ ਸਿੰਘੂ ਮੋਰਚੇ ’ਤੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ, ਪਰ ਅੰਨਦਾਤੇ ਦੇ ਹੌਸਲੇ ਅਜੇ ਵੀ ਬੁਲੰਦ
ਮੀਂਹ ਨੇ ਸਿੰਘੂ ਮੋਰਚੇ ’ਤੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ, ਪਰ ਅੰਨਦਾਤੇ ਦੇ ਹੌਸਲੇ ਅਜੇ ਵੀ ਬੁਲੰਦ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 22 ਮਈ

ਪਿਛਲੇ 6 ਮਹੀਨਿਆਂ ਤੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨੂੰ ਲੰਘੀ ਰਾਤ ਮੀਂਹ ਕਰਕੇ ਖਾਸੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲਗਾਤਾਰ ਮੀਂਹ ਪੈਣ ਕਰਕੇ ਸਿੰਘੂ ਵਿਖੇ ਕਿਸਾਨਾਂ ਵੱਲੋਂ ਗੱਢੇ ਟੈਂਟਾਂ ਵਿੱਚ ਪਾਣੀ ਭਰ ਗਿਆ। ਬਿਸਤਰੇ ਭਿੱਜ ਗਏ ਤੇ ਹੋਰ ਸਾਮਾਨ ਨੁਕਸਾਨਿਆ ਗਿਆ। ਇਨ੍ਹਾਂ ਮੁਸ਼ਕਲਾਂ ਦੇ ਬਾਵਜੂਦ ਕਿਸਾਨ ਦੇ ਹੌਸਲੇ ਅਜੇ ਵੀ ਬੁੁਲੰਦ ਹਨ।Source link