‘ਆਪ’ ਵੱਲੋਂ ਕਿਸਾਨਾਂ ਦੇ ਅੱਜ ਦੇ ਪ੍ਰੋਗਰਾਮ ਦੀ ਹਮਾਇਤ

‘ਆਪ’ ਵੱਲੋਂ ਕਿਸਾਨਾਂ ਦੇ ਅੱਜ ਦੇ ਪ੍ਰੋਗਰਾਮ ਦੀ ਹਮਾਇਤ


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਮਈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਦੇ 26 ਮਈ ਦੇ ਪ੍ਰੋਗਰਾਮ ਦੀ ਹਮਾਇਤ ਕੀਤੀ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਕਾਲੇ ਝੰਡਿਆਂ ਦੀ ਵਰਤੋਂ ਕਰ ਕੇ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ। ਸ੍ਰੀ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਧੱਕੇ ਨਾਲ ਤਿੰਨੋ ਕਾਨੂੰਨ ਕਿਸਾਨਾਂ ‘ਤੇ ਥੋਪ ਰਹੀ ਹੈ ਜਦਕਿ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਖੇਤੀ ਵਿਗਿਆਨੀ ਵੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਸ੍ਰੀ ਚੀਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 6 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਸ਼ਾਂਤਮਈ ਮੋਰਚੇ ਲਾਈ ਬੈਠੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਹੈ।



Source link