ਦੇਹਰਾਦੂਨ, 26 ਮਈ
ਭਾਰਤੀ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਐਲੋਪੈਥੀ (ਅੰਗਰੇਜ਼ੀ ਚਕਿੱਤਸਾ ਪ੍ਰਣਾਲੀ) ਤੇ ਐਲੋਪੈਥੀ ਡਾਕਟਰਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਯੋਗ ਗੁਰੂ ਰਾਮਦੇਵ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਯੋਗ ਗੁਰੂ ਨੂੰ 15 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ 1000 ਕਰੋੜ ਰੁਪਏ ਦੇ ਹਰਜਾਨੇ ਦੀ ਮੰਗ ਕੀਤੀ ਗਈ ਹੈ। -ਪੀਟੀਆਈ