ਨਵੀਂ ਦਿੱਲੀ, 27 ਮਈ
ਰਿਸਰਚ ਤੇ ਅਨੈਲੇਸਿਸ ਵਿੰਗ (ਰਾਅ) ਦੇ ਮੁਖੀ ਸਾਮੰਤ ਕੁਮਾਰ ਗੋਇਲ ਤੇ ਇੰਟੈਲੀਜੈਂਸ ਬਿਊਰੋ ਦੇ ਮੁਖੀ ਅਰਵਿੰਦ ਕੁਮਾਰ ਦਾ ਕਾਰਜਕਾਲ ਇਕ ਇਕ ਸਾਲ ਲਈ ਵਧਾ ਦਿੱਤਾ ਗਿਆ ਹੈ। ਗੋਇਲ, 1984 ਬੈਚ ਦੇ ਪੰਜਾਬ ਕੇਡਰ ਦੇ ਆਈਪੀਐੱਸ ਅਧਿਕਾਰ ਹਨ ਤੇ ਉਨ੍ਹਾਂ ਦਾ ਮੌਜੂਦਾ ਕਾਰਜਕਾਲ 30 ਜੂਨ ਨੂੰ ਖ਼ਤਮ ਹੋ ਰਿਹਾ ਸੀ। ਇਸੇ ਤਰ੍ਹਾਂ ਅਰਵਿੰਦ ਕੁਮਾਰ ਅਸਾਮ ਤੇ ਮੇਘਾਲਿਆ ਕੇਡਰ ਦੇ ਆਈਪੀਐੱਸ ਹਨ ਤੇ ਉਨ੍ਹਾਂ ਦਾ ਮੌਜੂਦਾ ਕਾਰਜਕਾਲ ਵੀ 30 ਜੂਨ ਤੱਕ ਸੀ। ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਦੋਵਾਂ ਅਧਿਕਾਰੀਆਂ ਦੇ ਕਾਰਜਕਾਲ ਵਿੱਚ ਵਾਧੇ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੀ ਹੈ।
-ਪੀਟੀਆਈ