ਕਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਭਲਾਈ ਯੋਜਨਾ ਐਲਾਨੀ

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਭਲਾਈ ਯੋਜਨਾ ਐਲਾਨੀ
ਕਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਭਲਾਈ ਯੋਜਨਾ ਐਲਾਨੀ


ਨਵੀਂ ਦਿੱਲੀ, 29 ਮਈ

ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਦੂਜੀ ਵਰ੍ਹੇਗੰਢ ਦੀ ਪੂਰਬਲੀ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਵਿਡ-19 ਕਾਰਨ ਅਨਾਥ ਹੋਏ ਬੱਚਿਆਂ ਲਈ ਭਲਾਈ ਯੋਜਨਾਵਾਂ ਦਾ ਐਲਾਨ ਕੀਤਾ। ਇਨ੍ਹਾਂ ‘ਚ ਅਜਿਹੇ ਬੱਚਿਆਂ ਦੇ 23 ਸਾਲ ਪੂਰੇ ਹੋਣ ‘ਤੇ ਉਨ੍ਹਾਂ ਨੂੰ 10 ਲੱਖ ਰੁਪਏ ਦਿੱਤੇ ਜਾਣ ਤੇ ਉਨ੍ਹਾਂ ਦੀ ਪੜ੍ਹਾਈ ਸਬੰਧੀ ਤਜਵੀਜ਼ਾਂ ਸ਼ਾਮਲ ਹਨ।

ਅਜਿਹੇ ਬੱਚਿਆਂ ਦੇ ਸਹਿਯੋਗ ਲਈ ਵਿਚਾਰ ਚਰਚਾ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ, ”ਪੀਐੱਮ ਕੇਅਰਜ਼ ਫਾਰ ਚਿਲਡਰਨ’ ਯੋਜਨਾ ਤਹਿਤ ਉਨ੍ਹਾਂ ਨੂੰ ਸਹਿਯੋਗ ਕੀਤਾ ਜਾਵੇਗਾ।’ ਪ੍ਰਧਾਨ ਮੰਤਰੀ ਦਫਤਰ ਨੇ ਇੱਕ ਬਿਆਨ ‘ਚ ਕਿਹਾ ਕਿ ਅਜਿਹੇ ਬੱਚਿਆ ਦੇ ਨਾਂ ‘ਤੇ ਐੱਫਡੀ ਯੋਜਨਾ ਸ਼ੁਰੂ ਕੀਤੀ ਜਾਵੇਗੀ ਅਤੇ ਪੀਐੱਮ ਕੇਅਰਜ਼ ਫੰਡ ਰਾਹੀਂ ਇੱਕ ਯੋਜਨਾ ਤਹਿਤ ਇਸ ‘ਚ ਯੋਗਦਾਨ ਦਿੱਤਾ ਜਾਵੇਗਾ ਤਾਂ ਜੋ 23 ਸਾਲ ਦੀ ਉਮਰ ਪੂਰੀ ਕਰਨ ‘ਤੇ ਹਰ ਕਿਸੇ ਲਈ 10 ਲੱਖ ਰੁਪਏ ਦਾ ਫੰਡ ਬਣਾਇਆ ਜਾ ਸਕੇ। ਇਸ ਫੰਡ ਦੀ ਵਰਤੋਂ 18 ਸਾਲ ਤੋਂ ਅਗਲੇ ਪੰਜ ਸਾਲਾਂ ਤੱਕ ਉਨ੍ਹਾਂ ਨੂੰ ਮਹੀਨਾਵਾਰ ਵਿੱਤੀ ਸਹਿਯੋਗ ਲਈ ਕੀਤੀ ਜਾਵੇਗੀ ਤਾਂ ਜੋ ਉੱਚ ਸਿੱਖਿਆ ਦੇ ਸਾਲਾਂ ‘ਚ ਉਹ ਆਪਣੀਆਂ ਨਿੱਜੀ ਜ਼ਰੂਰਤਾਂ ਪੂਰੀਆਂ ਕਰ ਸਕਣ। ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਮਦਦ ਤੇ ਸੰਭਾਲ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ ਤਾਂ ਜੋ ਉਹ ਮਜ਼ਬੂਤ ਨਾਗਰਿਕ ਬਣ ਸਕਣ ਅਤੇ ਉਨ੍ਹਾਂ ਦਾ ਭਵਿੱਖ ਰੌਸ਼ਨ ਹੋਵੇ।

ਇਸੇ ਦੌਰਾਨ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਰੋਨਾ ਕਾਰਨ ਜਿਨ੍ਹਾਂ ਪਰਿਵਾਰਾਂ ਦੇ ਕਮਾਊ ਜੀਆਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪੀੜਤ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ। ਪੈਨਸ਼ਨ ਤੋਂ ਇਲਾਵਾ ਇਨ੍ਹਾਂ ਪਰਿਵਾਰਾਂ ਨੂੰ ਬੀਮਾ ਯੋਜਨਾ ਦਾ ਲਾਭ ਵੀ ਦਿੱਤਾ ਜਾਵੇਗਾ। -ਪੀਟੀਆਈSource link