ਖਰੜ ਅਨਾਜ ਮੰਡੀ ਵਿੱਚ ਦੋ ਦਿਨਾਂ ਤੋਂ ਪਾਣੀ ਸਪਲਾਈ ਦੀ ਸਮੱਸਿਆ

ਖਰੜ ਅਨਾਜ ਮੰਡੀ ਵਿੱਚ ਦੋ ਦਿਨਾਂ ਤੋਂ ਪਾਣੀ ਸਪਲਾਈ ਦੀ ਸਮੱਸਿਆ
ਖਰੜ ਅਨਾਜ ਮੰਡੀ ਵਿੱਚ ਦੋ ਦਿਨਾਂ ਤੋਂ ਪਾਣੀ ਸਪਲਾਈ ਦੀ ਸਮੱਸਿਆ


ਪੱਤਰ ਪ੍ਰੇਰਕ

ਖਰੜ, 30 ਮਈ

ਇੱਕ ਪਾਸੇ ਮਾਰਕੀਟ ਕਮੇਟੀ ਖਰੜ ਦੇ ਅਧਿਕਾਰੀਆਂ ਵੱਲੋਂ ਇੱਥੇ ਕਈ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਸਬੰਧੀ ਦਾਅਵੇ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਹਾਲਾਤ ਇਹ ਹਨ ਕਿ ਉੱਥੋਂ ਦੇ ਵਸਨੀਕਾਂ ਨੂੰ ਪਿਛਲੇ 2 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੱਜ ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਸੁਨੀਲ ਅਗਰਵਾਲ ਨੇ ਦੱਸਿਆ ਕਿ ਮੰਡੀ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਅਕਸਰ ਪ੍ਰੇਸ਼ਾਨੀ ਰਹਿੰਦੀ ਹੈ ਅਤੇ ਇੱਥੇ ਗੰਦਾ ਪਾਣੀ ਸਪਲਾਈ ਹੁੰਦਾ ਹੈ। ਹੁਣ 2 ਦਿਨਾਂ ਤੋਂ ਬਿਲਕੁਲ ਪਾਣੀ ਨਹੀਂ ਆ ਰਿਹਾ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਵਿੱਚ ਸਫ਼ਾਈ ਦਾ ਬਹੁਤ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਸ ਸਬੰਧੀ ਅਧਿਕਾਰੀਆਂ ਨੂੰ ਕੁਝ ਕਿਹਾ ਜਾਂਦਾ ਹੈ ਤਾਂ ਉਨ੍ਹਾਂ ਵੱਲੋਂ ਕੋਈ ਤਸੱਲੀਬਖਸ਼ ਜੁਆਬ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਮਾਰਕੀਟ ਕਮੇਟੀ ਕਰੋੜਾਂ ਰੁਪਏ ਦੇ ਬਜਟ ਨੂੰ ਪਾਸ ਕਰਨ ਸਬੰਧੀ ਐਲਾਨ ਕਰਦੀ ਹੈ, ਉੱਥੇ ਦੂਜੇ ਪਾਸੇ ਲੋਕਾਂ ਨੂੰ ਪੀਣ ਵਾਲਾ ਪਾਣੀ ਵੀ ਉਪਲਬਧ ਨਹੀਂ ਹੈ।Source link