ਨਵੀਂ ਦਿੱਲੀ, 31 ਮਈ
ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਅੱਜ ਨਿਰਦੇਸ਼ ਦਿੱਤਾ ਹੈ ਕਿ ਉਹ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੇ ਪਰਵਾਸੀ ਭਾਰਤੀਆਂ ਨੂੰ ਪਹਿਲ ਦੇ ਆਧਾਰ ‘ਤੇ ਕਰੋਨਾ ਟੀਕਾ ਲਾਏ ਜਾਣ ਵਾਲੇ ਮਾਮਲੇ ‘ਤੇ ਫੌਰੀ ਫੈਸਲਾ ਕਰੇ। ਚੀਫ ਜਸਟਿਸ ਡੀ ਐਨ ਪਟੇਲ ਤੇ ਜਸਟਿਸ ਜਯੋਤੀ ਸਿੰਘ ਨੇ ਕਿਹਾ ਕਿ ਐਨਜੀਓ ਪਰਵਾਸੀ ਲੀਗਲ ਸੈਲ ਦੀ ਅਪੀਲ ‘ਤੇ ਕਾਨੂੰਨ, ਨਿਯਮਾਂ ਤੇ ਸਰਕਾਰੀ ਨੀਤੀ ਅਨੁਸਾਰ ਫੈਸਲਾ ਕੀਤਾ ਜਾਵੇ। ਇਸ ਤੋਂ ਪਹਿਲਾਂ ਐਨਜੀਓ ਵਲੋਂ ਕੇਂਦਰ ਨੂੰ ਮਾਮਲਾ ਸਪਸ਼ਟ ਕਰਨ ਦੀ ਅਪੀਲ ਕੀਤੀ ਗਈ ਸੀ ਪਰ ਜਵਾਬ ਨਾ ਮਿਲਣ ‘ਤੇ ਉਨ੍ਹਾਂ ਅਦਾਲਤ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕੁਝ ਦੇਸ਼ ਸਿਰਫ ਉਨ੍ਹਾਂ ਨਾਗਰਿਕਾਂ ਨੂੰ ਆਪਣੇ ਦੇਸ਼ ਪਰਤਣ ਦੀ ਇਜਾਜ਼ਤ ਦੇ ਰਹੇ ਹਨ ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਿਆ ਹੈ, ਇਸ ਕਰ ਕੇ ਪਰਵਾਸੀ ਭਾਰਤੀਆਂ ਦਾ ਟੀਕਾਕਰਨ ਵੀ ਜਲਦੀ ਕੀਤਾ ਜਾਵੇ।-ਪੀਟੀਆਈ