ਸ੍ਰੀਨਗਰ, 3 ਜੂਨ
ਥਲ ਸੈਨਾ ਮੁਖੀ ਜਨਰਲ ਐੱਮਐੱਮ ਨਰਵਣੇ ਨੇ ਅੱਜ ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ ਤੇ ਫ਼ੌਜੀਆਂ ਤੇ ਅਧਿਕਾਰੀਆਂ ਵੱਲੋਂ ਕੀਤੀਆਂ ਤਿਆਰੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਕੰਟਰੋਲ ਰੇਖਾ ‘ਤੇ ਜੰਗਬੰਦੀ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਗੁਆਂਢੀ ਮੁਲਕ ਦੀਆਂ ਗਤੀਵਿਧੀਆਂ ‘ਤੇ ਨਿਰਭਰ ਹੈ। ਵਾਦੀ ਵਿੱਚ ਸੁਰੱਖਿਆ ਹਾਲਾਤ ਦਾ ਜਾਇਜ਼ਾ ਲੈਣ ਲਈ ਥਲ ਸੈਨਾ ਮੁਖੀ ਦੋ ਦਿਨਾਂ ਦੇ ਕਸ਼ਮੀਰ ਦੌਰੇ ‘ਤੇ ਹਨ।