ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡੇ ਇਕੱਠ ’ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡੇ ਇਕੱਠ ’ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 5 ਜੂਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਪੰਜਾਬ ਭਰ ਵਿੱਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਅੰਮ੍ਰਿਤਸਰ ਵਿਖੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ,ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਵਿੱਚ ਅੱਜ ਗੋਲਡਨ ਗੇਟ ਤੇ ਰੋਡਵੇਜ਼ ਵਰਕਸ਼ਾਪ ਵਿਖੇ ਵੱਡੇ ਇਕੱਠ ਕੀਤੇ। ਕਿਸਾਨਾਂ ਮਜਦੂਰਾਂ ਵੱਲੋ ਮਾਰਚ ਕਰਕੇ ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵਿਖੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਮੁਜਾਹਰੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ, ਮੁਦਰਾ ਕੋਸ਼ ਫੰਡ,ਵਰਲਡ ਬੈਂਕ ਦੀਆਂ ਸਾਮਰਾਜ ਪੱਖੀ ਨੀਤੀਆਂ ਲਾਗੂ ਕਰਕੇ ਮੋਦੀ ਸਰਕਾਰ ਕਾਰਪੋਰੇਟ ਪੱਖੀ ਏਜੰਡਾ ਪੂਰੇ ਜ਼ੋਰ ਨਾਲ ਕਿਸਾਨਾਂ ਮਜ਼ਦੂਰਾਂ ਉੱਤੇ ਥੋਪ ਰਹੀ ਹੈ। ਭਾਰਤ ਵਿੱਚ ਲੋਕਤੰਤਰ ਦਾ ਘਾਣ ਕਰਕੇ ਵੱਡੇ ਪੂੰਜੀਪਤੀਆ ਨੂੰ ਖੁਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 8 ਜੂਨ 2020 ਨੂੰ ਪਹਿਲਾ ਧਰਨਾ ਡੀਸੀ ਦਫ਼ਤਰਾਂ ਅੱਗੇ ਲਾਇਆ ਸੀ।



Source link