ਇਕ ਲੱਖ ਵਰਕਰਾਂ ਨੂੰ ਸਿਹਤ ਸੇਵਾਵਾਂ ਬਾਰੇ ਸਿਖਲਾਈ ਦੇਵੇਗੀ ਭਾਜਪਾ

ਇਕ ਲੱਖ ਵਰਕਰਾਂ ਨੂੰ ਸਿਹਤ ਸੇਵਾਵਾਂ ਬਾਰੇ ਸਿਖਲਾਈ ਦੇਵੇਗੀ ਭਾਜਪਾ
ਇਕ ਲੱਖ ਵਰਕਰਾਂ ਨੂੰ ਸਿਹਤ ਸੇਵਾਵਾਂ ਬਾਰੇ ਸਿਖਲਾਈ ਦੇਵੇਗੀ ਭਾਜਪਾ

ਨਵੀਂ ਦਿੱਲੀ, 6 ਜੂਨ

ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਅੱਜ ਪਾਰਟੀ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੇਸ਼ ਭਰ ਦੇ ਇਕ ਲੱਖ ਵਰਕਰਾਂ ਨੂੰ ਸਿਹਤ ਕਾਮਿਆਂ ਵਜੋਂ ਤਿਆਰ ਕੀਤਾ ਜਾਵੇਗਾ ਤਾਂ ਕਿ ਉਹ ਮਹਾਮਾਰੀ ਦੌਰਾਨ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾ ਸਕਣ। ਉਨ੍ਹਾਂ ਮਹਾਮਾਰੀ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਭਾਜਪਾ ਵਰਕਰਾਂ ਨੂੰ ਕਰੋਨਾ ਮਹਾਮਾਰੀ ਨੂੰ ਰੋਕਣ ਦੇ ਕੰਮਾਂ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਪਾਰਟੀ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਗਏ ਤੇ ਉਨ੍ਹਾਂ ਨਾਲ ਮੀਟਿੰਗ ਕੀਤੀ।Source link