ਅਕਾਲੀਆਂ ਵਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਬਾਹਰ ਮੁਜ਼ਾਹਰਾ

ਅਕਾਲੀਆਂ ਵਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਬਾਹਰ ਮੁਜ਼ਾਹਰਾ
ਅਕਾਲੀਆਂ ਵਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਬਾਹਰ ਮੁਜ਼ਾਹਰਾ

ਮੁਹਾਲੀ, 7 ਜੂਨ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਦੀ ਫੇਜ਼ ਸੱਤ ਦੀ ਕੋਠੀ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਮੰਤਰੀ ‘ਤੇ ਕੋਵਿਡ-19 ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦਾ ਦੋਸ਼ ਲਾਉਂਦਿਆਂ ਮੰਤਰੀ ਦਾ ਪੁਤਲਾ ਫੂਕਿਆ। ਸੁਖਬੀਰ ਨੇ ਦੋਸ਼ ਲਾਇਆ ਕਿ ਸਿਹਤ ਮੰਤਰੀ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਫੇਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ‘ਤੇ ਸਿੱਧੂ ਤੇ ਧਰਮਸੋਤ ਨੂੰ ਜੇਲ੍ਹਾਂ ਵਿਚ ਡੱਕਿਆ ਜਾਵੇਗਾ। ਇਸ ਮੌਕੇ ਸਥਿਤੀ ਬੇਕਾਬੂ ਹੁੰਦੀ ਦੇਖ ਕੇ ਪੁਲੀਸ ਨੂੰ ਅਕਾਲੀ ਵਰਕਰਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਭਜਾਇਆ।Source link