ਨਵੀਂ ਦਿੱਲੀ, 8 ਜੂਨ
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਮਰਾਠਾ ਰਾਖਵਾਂਕਰਨ, ਮੈਟਰੋ ‘ਕਾਰ ਸ਼ੈਡ’, ਜੀਐੱਸਟੀ ਮੁਆਵਜ਼ੇ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ। ਠਾਕਰੇ ਦੇ ਨਾਲ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਜੀਤ ਪਵਾਰ ਅਤੇ ਕਾਂਗਰਸ ਨੇਤਾ ਅਸ਼ੋਕ ਚਵਾਨ ਮੌਜੂਦ ਸਨ।