ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਦਾ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਦਾ ਸਨਮਾਨ


ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਜੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿਰੋਪਾ ਤੇ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਬਾਰੇ ਵਿਚਾਰ ਚਰਚਾ ਕੀਤੀ ਗਈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਰਾਜਿੰਦਰ ਸਿੰਘ ਨੇ ਹਾਕੀ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਮੁੱਖ ਕੋਚ ਵੀ ਰਹੇ ਹਨ ਅਤੇ ਹਾਕੀ ਵਿੱਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲਈ ਕਮੇਟੀ ਵੱਲੋਂ ਖੇਡ ਅਕੈਡਮੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਰਾਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਕੌਮਾਂਤਰੀ ਪੱਧਰ ‘ਤੇ ਪ੍ਰਮੋਟ ਕਰਨ ਲਈ ਵਿਚਾਰ-ਵਟਾਂਦਰਾ ਵੀ ਕੀਤਾ।



Source link