ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫ਼ੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ

ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫ਼ੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ


ਸ੍ਰੀਨਗਰ, 20 ਜੂਨਪੀਡੀਪੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਐਤਵਾਰ ਨੂੰ ਪਾਰਟੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਜੰਮੂ-ਕਸ਼ਮੀਰ ਦੀਆਂ ਖੇਤਰੀ ਰਾਜਨੀਤਿਕ ਪਾਰਟੀਆਂ ਨੂੰ ਗੱਲਬਾਤ ਲਈ ਸੱਦੇ ਜਾਣ ਦੇ ਕੇਂਦਰ ਦੇ ਸੱਦੇ ‘ਤੇ ਫੈਸਲਾ ਕਰਨ ਦਾ ਅਧਿਕਾਰ ਦਿੱਤਾ। ਪੀਏਸੀ ਪਾਰਟੀ ਦੀ ਸਭ ਤੋਂ ਵੱਧ ਫੈਸਲਾ ਲੈਣ ਵਾਲੀ ਕਮੇਟੀ ਹੈ। ਇਹ ਫੈਸਲਾ ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਸ਼ਹਿਰ ਦੇ ਗੁਪਕਰ ਖੇਤਰ ਵਿੱਚ ‘ਫੇਅਰਵਿਊ’ ਨਿਵਾਸ ਵਿਖੇ ਦੋ ਘੰਟੇ ਚੱਲੀ ਪੀਏਸੀ ਦੀ ਬੈਠਕ ਤੋਂ ਬਾਅਦ ਲਿਆ ਗਿਆ। ਮਹਿਬੂਬਾ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ।



Source link