ਨਵੀਂ ਦਿੱਲੀ, 26 ਜੂਨਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਸਮੇਤ ਕਈ ਕੇਂਦਰੀ ਮੰਤਰੀਆਂ ਅਤੇ ਸੀਨੀਅਰ ਨੇਤਾਵਾਂ ਨੇ ਅੱਜ ਰਾਜਧਾਨੀ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਰੇਲ ਮੰਤਰੀ ਪੀਯੂਸ਼ ਗੋਇਲ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਕਈ ਹੋਰ ਮੰਤਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਪਾਰਟੀ ਸੰਗਠਨ ਦੇ ਕੰਮ ਦੀ ਦੇਖ ਰੇਖ ਕਰ ਰਹੇ ਕਈ ਅਹੁਦੇਦਾਰ ਮੀਟਿੰਗ ਵਿੱਚ ਮੌਜੂਦ ਸਨ। ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੇ ਫੇਰਬਦਲ ਦੀਆਂ ਕਿਆਸਅਰਾਈਆਂ ਸਣੇ ਪੰਜ ਰਾਜਾਂ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।