ਆਤਿਸ਼ ਗੁਪਤਾ
ਚੰਡੀਗੜ੍ਹ, 28 ਜੂਨ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 29 ਜੂਨ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਇਸ ਦੌਰਾਨ ਪੰਜਾਬ ਵਿੱਚ ਮਹਿੰਗਾਈ ਦੇ ਮੁੱਦੇ ‘ਤੇ ਗਰਜਣਗੇ। ਸ੍ਰੀ ਕੇਜਰੀਵਾਲ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਮਹਿੰਗਾਈ ਵਧਦੀ ਜਾ ਰਹੀ ਹੈ। ਔਰਤਾਂ ਨੂੰ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਦਿੱਲੀ ਦੀ ਤਰਜ ‘ਤੇ ਮੁਫਤ ਬਿਜਲੀ ਦਿੱਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮਿ੍ਤਸਰ ਆਏ ਸਨ, ਜਿਥੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।