ਬਾਇਡਨ ਨੇ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਦੋਵਾਂ ਪਾਰਟੀਆਂ ਨੂੰ ਖੁੱਲ੍ਹ ਦਿਲੀ ਦਿਖਾਉਣ ਦੀ ਅਪੀਲ ਕੀਤੀ

ਬਾਇਡਨ ਨੇ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਦੋਵਾਂ ਪਾਰਟੀਆਂ ਨੂੰ ਖੁੱਲ੍ਹ ਦਿਲੀ ਦਿਖਾਉਣ ਦੀ ਅਪੀਲ ਕੀਤੀ
ਬਾਇਡਨ ਨੇ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਦੋਵਾਂ ਪਾਰਟੀਆਂ ਨੂੰ ਖੁੱਲ੍ਹ ਦਿਲੀ ਦਿਖਾਉਣ ਦੀ ਅਪੀਲ ਕੀਤੀ

ਵਾਸ਼ਿੰਗਟਨ, 3 ਜੁਲਾਈਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵ੍ਹਾਈਟ ਹਾਊਸ ਵਿਚ ਸਮਾਰੋਹ ਦੌਰਾਨ ਅਮਰੀਕਾ ਦੇ ਨਿਰਮਾਣ ਵਿਚ ਪਰਵਾਸੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਦੋਵਾਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਕਦਮ ਚੁੱਕਣ। ਉਨ੍ਹਾਂ ਨੇ ਕਿਹਾ, “ਸਾਨੂੰ ਅਜਿਹੀ ਆਵਾਸ ਪ੍ਰਣਾਲੀ ਦੀ ਜ਼ਰੂਰਤ ਹੈ ਜੋ ਸਾਡੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦੀ ਹੋਈ ਸਾਡੇ ਕਾਨੂੰਨ ਦੀ ਪਾਲਣਾ ਕਰੇ।” ਰਾਸ਼ਟਰਪਤੀ ਨੇ ਕਿਹਾ ਕਿ ਇੱਥੇ ਉਨ੍ਹਾਂ ਪਰਵਾਸੀਆਂ ਦੀ ਨਾਗਰਿਕਤਾ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਹੋਣਾ ਚਾਹੀਦਾ ਹੈ ਜਿਨ੍ਹਾਂ ਨੂੰ ਬਚਪਨ ਵਿਚ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਲਿਆਂਦਾ ਗਿਆ ਜਾਂ ਜਿਹੜੇ ਆਪਣੇ ਮੂਲ ਦੇਸ਼ ਵਿਚ ਕਿਸੇ ਸਮੱਸਿਆ ਕਾਰਨ ਇਥੇ ਆਏ ਸਨ।Source link