ਬਟਾਲਾ: ਪਿੰਡ ਬੱਲੜਵਾਲ ’ਚ ਤੜਕਸਾਰ ਗੋਲੀਆਂ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ, ਦੋ ਜ਼ਖ਼ਮੀ

ਬਟਾਲਾ: ਪਿੰਡ ਬੱਲੜਵਾਲ ’ਚ ਤੜਕਸਾਰ ਗੋਲੀਆਂ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ, ਦੋ ਜ਼ਖ਼ਮੀ
ਬਟਾਲਾ: ਪਿੰਡ ਬੱਲੜਵਾਲ ’ਚ ਤੜਕਸਾਰ ਗੋਲੀਆਂ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ, ਦੋ ਜ਼ਖ਼ਮੀ

ਹਰਜੀਤ ਸਿੰਘ ਪਰਮਾਰ

ਬਟਾਲਾ, 4 ਜੁਲਾਈ

ਥਾਣਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਨਿੱਜੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੀ ਧਿਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਜਦ ਕਿ 2 ਹੋਰ ਜ਼ਖ਼ਮੀ ਹੋਏ ਗਏ। ਘਟਨਾ ਅੱਜ ਸਵੇਰੇ ਤੜਕੇ ਕਰੀਬ ਸਾਢੇ ਪੰਜ ਵਜੇ ਦੀ ਹੈ। ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਭਾਰੀ ਪੁਲੀਸ ਫੋਰਸ ਸਣੇ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ।Source link