ਨਵੀਂ ਦਿੱਲੀ, 5 ਜੁਲਾਈ
ਭਾਰਤ ਦੀ ਮਹਿਲਾ ਮੁੱਕੇਬਾਜ਼ ਐੱਮ.ਸੀ.ਮੇਰੀ ਕੌਮ ਤੇ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਟੋਕੀਓ ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਹੋਣਗੇ।
ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਟੋਕੀਓ ਓਲੰਪਿਕ ਖੇਡਾਂ 8 ਅਗਸਤ ਨੂੰ ਖ਼ਤਮ ਹੋਣਗੀਆਂ। -ਪੀਟੀਆਈ