ਕੇਂਦਰੀ ਵਜ਼ਾਰਤ ’ਚ ਫੇਰਬਦਲ: 36 ਨਵੇਂ ਚਿਹਰੇ, 7 ਮੌਜੂਦਾ ਮੰਤਰੀਆਂ ਨੂੰ ਤਰੱਕੀ

ਕੇਂਦਰੀ ਵਜ਼ਾਰਤ ’ਚ ਫੇਰਬਦਲ: 36 ਨਵੇਂ ਚਿਹਰੇ, 7 ਮੌਜੂਦਾ ਮੰਤਰੀਆਂ ਨੂੰ ਤਰੱਕੀ
ਕੇਂਦਰੀ ਵਜ਼ਾਰਤ ’ਚ ਫੇਰਬਦਲ: 36 ਨਵੇਂ ਚਿਹਰੇ, 7 ਮੌਜੂਦਾ ਮੰਤਰੀਆਂ ਨੂੰ ਤਰੱਕੀ


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 7 ਜੁਲਾਈ

* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਵਜ਼ਾਰਤ ‘ਚ ਫੇਰਬਦਲ ਲਈ ਰਾਸ਼ਟਰਪਤੀ ਭਵਨ ਪਹੁੰਚੇ

* ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕੀਤੀ

* ਕੇਂਦਰੀ ਵਜ਼ਾਰਤ ‘ਚ 36 ਨਵੇਂ ਚਿਹਰੇ ਸ਼ਾਮਲ ਕੀਤੇ, ਸੱਤ ਮੌਜੂਦਾ ਮੰਤਰੀਆਂ ਨੂੰ ਤਰੱਕੀ ਦਿੱਤੀ ਗਈ।

* ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨਰਾਇਣ ਰਾਣੇ ਨੇ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ।

* ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ।

* ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਤੋਂ ਸੱਤ ਵਾਰ ਦੇ ਸੰਸਦ ਮੈਂਬਰ ਵਿਰੇਂਦਰ ਕੁਮਾਰ ਨੇ ਕੇਂਦਰੀ ਮੰਤਰੀ ਵਜੋਂ ਸਹੁੰ ਚੁੱਕੀ

* ਮੱਧ ਪ੍ਰਦੇਸ਼ ਤੋਂ ਕਾਂਗਰਸ ਦੇ ਸਾਬਕਾ ਆਗੂ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਜਿਓਤਿਰਾਦਿੱਤਿਆ ਸਿੰਧੀਆ ਨੇ ਕੇਂਦਰੀ ਮੰਤਰੀ ਵਜੋਂ ਸਹੁੰ ਚੁੱਕੀ

* ਬਿਹਾਰ ਤੋਂ ਰਾਜ ਸਭਾ ਮੈਂਬਰ ਰਾਮਚੰਦਰ ਪ੍ਰਸਾਦ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕ। ਸਾਬਕਾ ਆਈਏਐੱਸ ਅਧਿਕਾਰੀ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਹਨ।

* ਉੜੀਸਾ ਤੋਂ ਰਾਜ ਸਭਾ ਮੈਂਬਰ ਤੇ ਸਾਬਕਾ ਆਈਏਐੱਸ ਅਧਿਕਾਰੀ ਅਸ਼ਵਿਨੀ ਵੈਸ਼ਣਵ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ।

* ਲੋਕ ਜਨਸ਼ਕਤੀ ਪਾਰਟੀ ਤੋਂ ਅਲੱਗੇ ਹੋਏ ਧੜੇ ਦੇ ਪਸ਼ੂਪਤੀ ਕੁਮਾਰ ਪਾਰਸ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਹ ਬਿਹਾਰ ਦੇ ਹਾਜੀਪੁਰ ਤੋਂ ਸੰਸਦ ਮੈਂਬਰ ਹਨ। ਐੱਲਜੇਪੀ ਆਗੂ ਚਿਰਾਗ ਪਾਸਵਾਨ ਉਨ੍ਹਾਂ ਨੂੰ ਕੇਂਦਰੀ ਵਜ਼ਾਰਤ ‘ਚ ਲੈਣ ਤੋਂ ਨਾਰਾਜ ਹਨ।

* ਭਾਜਪਾ ਦੇ ਉਤਰ ਪੂਰਬੀ ਦੇ ਆਗੂ ਕਿਰਨ ਰਿਜਿਜੂ ਨੂੰ ਤਰੱਕੀ ਦੇ ਕੇ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ।

* ਆਰ ਕੇ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਤਰੱਕੀ ਦਿੱਤੀ ਗਈ ਅਤੇ ਸਹੁੰ ਚੁਕਾਈ ਗਈ।

* ਰਾਜ ਸਭਾ ਮੈਂਬਰ ਅਤੇ ਸਾਬਕਾ ਆਈਐੱਫਐੱਸ ਅਧਿਕਾਰੀ ਹਰਦੀਪ ਪੁਰੀ ਨੂੰ ਤਰੱਕੀ ਦੇ ਕੇ ਕੈਬਨਿਟ ਮੰਤਰੀ ਬਣਾਇਆ ਗਿਆ।

* ਗੁਜਰਾਤ ਦੇ ਪਟੇਲ ਆਗੂ ਮਨਸੁਖ ਮਾਂਡਵੀਆ ਨੂੰ ਕੈਬਨਿਟ ਮੰਤਰੀ ਵਜੋਂ ਤਰੱਕੀ ਦਿੱਤੀ ਗਈ। ਗੁਜਰਾਤ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਲਈ ਉਨ੍ਹਾਂ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ।

* ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੱਜਾ ਹੱਥ ਮੰਨੇ ਜਾਂਦੇ ਭੁਪਿੰਦਰ ਯਾਦਵ ਨੇ ਵੀ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ। ਉਹ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।

* ਗੁਜਰਾਤ ਤੋਂ ਭਾਜਪਾ ਆਗੂ ਪੁਰਸ਼ੋਤਮ ਰੁਪਾਲਾ ਨੂੰ ਕੈਬਨਿਟ ਮੰਤਰੀ ਵਜੋਂ ਤਰੱਕੀ ਦਿੱਤੀ ਗਈ।Source link