ਨਵੀਂ ਦਿੱਲੀ: ਭਾਜਪਾ ਵਿੱਚ ਸ਼ਾਮਲ ਹੋਏ ਮੱਧ ਪ੍ਰਦੇਸ਼ ਦੇ ਪ੍ਰਮੁੱਖ ਸਿਆਸੀ ਆਗੂ ਜਯੋਤਿਰਦਿੱਤਿਆ ਸਿੰਧੀਆ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਵਜੋਂਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੇ ਵਿਸਥਾਰ ਮੌਕੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸੇ ਦੌਰਾਨ ਜਨਰਲ ਵੀਕੇ ਸਿੰਘ ਨੇ ਕੇਂਦਰੀ ਹਵਾਬਾਜ਼ੀ ਰਾਜ ਮੰਤਰੀ ਵਜੋਂ ਆਪਣਾ ਕਾਜਰਭਾਰ ਸੰਭਾਲ ਲਿਆ ਹੈ। -ਏਜੰਸੀ