ਨਵੀਂ ਦਿੱਲੀ, 9 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਚਿਰਾਗ ਪਾਸਵਾਨ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ। ਅਦਾਲਤ ਵਿਚ ਲੋਕ ਜਨਸ਼ਕਤੀ ਪਾਰਟੀ ‘ਤੇ ਦਾਅਵਾ ਜਤਾਉਣ ਨੂੰ ਲੈ ਕੇ ਸੁਣਵਾਈ ਹੋਈ। ਚਿਰਾਗ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਲੋਕ ਸਭਾ ਸਪੀਕਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਜਿਸ ਵਿਚ ਉਸ ਦੇ ਚਾਚਾ ਪਸ਼ੂਪਤੀ ਪਾਰਸ ਦੀ ਅਗਵਾਈ ਵਾਲੇ ਗੱਠਜੋੜ ਨੂੰ ਸਦਨ ਵਿਚ ਐਲਜੇਪੀ ਵਜੋਂ ਮਾਨਤਾ ਦਿੱਤੀ ਗਈ ਸੀ। ਇਹ ਮਾਮਲਾ ਲੋਕ ਸਭਾ ਸਪੀਕਰ ਕੋਲ ਵਿਚਾਰਅਧੀਨ ਹੈ। ਅਦਾਲਤ ਨੇ ਅੱਜ ਕਿਹਾ ਕਿ ਚਿਰਾਗ ਦੀ ਨਵੀਂ ਪਟੀਸ਼ਨ ਵਿਚ ਨਵਾਂ ਆਧਾਰ ਪੇਸ਼ ਨਹੀਂ ਕੀਤਾ ਗਿਆ ਜਿਸ ਕਰ ਕੇ ਉਸ ਦੀ ਅਰਜ਼ੀ ਖਾਰਜ ਕੀਤੀ ਗਈ ਹੈ।