ਭਾਜਪਾ ਆਗੂ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਿਆ

ਭਾਜਪਾ ਆਗੂ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਿਆ
ਭਾਜਪਾ ਆਗੂ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਿਆ


ਚੰਡੀਗੜ੍ਹ, 10 ਜੁਲਾਈ

ਪੰਜਾਬ ਭਾਜਪਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਅਨਿਲ ਜੋਸ਼ੀ ਨੂੰ ਕਿਸਾਨ ਪੱਖੀ ਗੱਲਾਂ ਕਰਨ ਕਰ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੇ ਜਵਾਬ ਵਿਚ ਅਨਿਲ ਜੋਸ਼ੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਦੀ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਗੱਲ ਨਹੀਂ ਕੀਤੀ। ਉਨ੍ਹਾਂ ਪਾਰਟੀ ਮੁਖੀ ਅਸ਼ਵਨੀ ਸ਼ਰਮਾ ਨੂੰ ਪੁੱਛਿਆ ਸੀ ਕਿ ਕੀ ਕਿਸਾਨਾਂ ਬਾਰੇ ਗੱਲ ਕਰਨਾ ਅਨੁਸ਼ਾਸਨਹੀਣਤਾ ਹੈ।-ਪੀਟੀਆਈ



Source link