ਨਵੀਂ ਦਿੱਲੀ, 15 ਜੁਲਾਈ
ਦੇਸ਼ ਵਿੱਚ ਕਰੋਨਾ ਦੇ 41,806 ਨਵੇਂ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਇਸ ਤੋਂ ਪੀੜਤ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 3,09,87,880 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਵੀਰਵਾਰ ਸਵੇਰੇ 8 ਵਜੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਇਸ ਲਾਗ ਕਾਰਨ 581 ਹੋਰ ਲੋਕਾਂ ਦੇ ਮਾਰੇ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,11,989 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ ਕੁੱਲ 16207 ਮੌਤਾਂ ਹੋਈਆਂ।