ਡਿਪਟੀ ਸਪੀਕਰ ਦੀ ਗੱਡੀ ਦੇ ਸ਼ੀਸ਼ੇ ਟੁੱਟਣ ਦਾ ਮਾਮਲਾ: ਸਿਰਸਾ ਦੇ ਸੌ ਕਿਸਾਨਾਂ ’ਤੇ ਇਕ ਹੋਰ ਐੱਫਆਈਆਰ

ਡਿਪਟੀ ਸਪੀਕਰ ਦੀ ਗੱਡੀ ਦੇ ਸ਼ੀਸ਼ੇ ਟੁੱਟਣ ਦਾ ਮਾਮਲਾ: ਸਿਰਸਾ ਦੇ ਸੌ ਕਿਸਾਨਾਂ ’ਤੇ ਇਕ ਹੋਰ ਐੱਫਆਈਆਰ
ਡਿਪਟੀ ਸਪੀਕਰ ਦੀ ਗੱਡੀ ਦੇ ਸ਼ੀਸ਼ੇ ਟੁੱਟਣ ਦਾ ਮਾਮਲਾ: ਸਿਰਸਾ ਦੇ ਸੌ ਕਿਸਾਨਾਂ ’ਤੇ ਇਕ ਹੋਰ ਐੱਫਆਈਆਰ


ਪ੍ਰਭੂ ਦਿਆਲ

ਸਿਰਸਾ, 16 ਜੁਲਾਈ

ਇਥੋਂ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ‘ਚ 11 ਜੁਲਾਈ ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਗੰਗਵਾ ਦਾ ਵਿਰੋਧ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਨਾਮਜ਼ਦ ਸਮੇਤ 100 ਹੋਰ ਕਿਸਾਨਾਂ ‘ਤੇ ਐੱਫਆਈਆਰ ਦਰਜ ਕੀਤੀ ਹੈ। ਇਹ ਐੱਫਆਈਆਰ ਏਐਸਆਈ ਪ੍ਰੇਮ ਕੁਮਾਰ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਹੈ। ਇਸ ‘ਚ ਕਿਸਾਨਾਂ ‘ਤੇ ਦੇਸ਼ਧ੍ਰੋਹ ਦੀ ਧਾਰਾ ਨਹੀਂ ਲਾਈ ਗਈ ਹੈ ਪਰ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੀਆਂ ਕਈ ਗੰਭੀਰ ਧਾਰਾਵਾਂ ਲਾਈਆਂ ਗਈਆਂ ਹਨ। ਐੱਫਆਈਆਰ ਦਰਜ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਡੀਐੱਸਪੀ ਆਰਿਅਨ ਚੌਧਰੀ ਨੇ ਦੱਸਿਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ 11 ਜੁਲਾਈ ਨੂੰ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਗੇਟ ‘ਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਤੇ ਪੁਲੀਸ ਮੁਲਾਜ਼ਮਾਂ ‘ਤੇ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਧਰ ਕਿਸਾਨਾਂ ‘ਤੇ ਕੇਸ ਦਰਜ ਕਰਨ ਤੇ ਉਨ੍ਹਾਂ ਨੂੰ ਜੇਲ੍ਹ ਭੇਜੇ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਲਕੇ ਐੱਸਪੀ ਦਫ਼ਤਰ ਦਾ ਘਿਰਾਓ ਕਰਨ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਹਰਿਆਣਾ ਕਿਸਾਨ ਮੰਚ ਦੇ ਆਗੂ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਦੱਸਿਆ ਹੈ ਕਿ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।Source link