ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣਗੇ ਨਵੇਂ ਵਿਦਿਅਕ ਸੈਸ਼ਨ

ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣਗੇ ਨਵੇਂ ਵਿਦਿਅਕ ਸੈਸ਼ਨ
ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣਗੇ ਨਵੇਂ ਵਿਦਿਅਕ ਸੈਸ਼ਨ

ਨਵੀਂ ਦਿੱਲੀ, 17 ਜੁਲਾਈ

ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਪਹਿਲੀ ਅਕਤੂਬਰ ਤੋਂ ਨਵੇਂ ਵਿਦਿਅਕ ਸੈਸ਼ਨ ਸ਼ੁਰੂ ਹੋਣਗੇ। ਇਸੇ ਦੌਰਾਨ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਨਵੀਆਂ ਹਦਾਇਤਾਂ ਜਾਰੀ ਕਰਦਿਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ 30 ਸਤੰਬਰ ਤੱਕ ਦਾਖਲਾ ਪ੍ਰਕਿਰਿਆਵਾਂ ਮੁਕੰਮਲ ਕਰਨ ਲਈ ਕਿਹਾ ਹੈ। ਇਨ੍ਹਾਂ ਹਦਾਇਤਾਂ ਅਨੁਸਾਰ ਉਚ ਸਿੱਖਿਆ ਸੰਸਥਾਵਾਂ ਨੂੰ ਕਿਹਾ ਗਿਆ ਹੈ ਕਿ ਸੀਬੀਐੱਸਈ ਤੇ ਆਈਸੀਐੱਸਈ ਅਤੇ ਸਾਰੇ ਸੂਬਿਆਂ ਦੇ ਪ੍ਰੀਖਿਆ ਬੋਰਡਾਂ ਵੱਲੋਂ ਨਤੀਜਿਆਂ ਦੇ ਐਲਾਨ ਮਗਰੋਂ ਅੰਡਰਗਰੈਜੂਏਟ ਕੋਰਸਾਂ ਲਈ ਦਾਖਲੇ ਨਿਰਧਾਰਤ ਸਮੇਂ ਵਿੱਚ ਪੂਰੇ ਕਰ ਲਏ ਜਾਣ। ਆਸ ਜਤਾਈ ਜਾ ਰਹੀ ਹੈ ਕਿ ਸਾਰੇ ਸਿੱਖਿਆ ਬੋਰਡਾਂ ਵੱਲੋਂ 31 ਜੁਲਾਈ ਤੱਕ 12ਵੀਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ। -ਪੀਟੀਆਈSource link