ਜਾਖੜ ਨੇ 19 ਨੂੰ ਸੱਦੀ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ

ਜਾਖੜ ਨੇ 19 ਨੂੰ ਸੱਦੀ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ
ਜਾਖੜ ਨੇ 19 ਨੂੰ ਸੱਦੀ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ


ਸਰਬਜੀਤ ਸਿੰਘ ਭੰਗੂ

ਪਟਿਆਲਾ, 18 ਜੁਲਾਈ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਹੈ। ਇਸ ਬੈਠਕ ਵਿੱਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ। ਇਸ ਦੇ ਨਾਲ ਇਹ ਵੀ ਅਪੀਲ ਵੀ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ, ਦਾ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ। ਇਹ ਜਾਣਕਾਰੀ ਅੱਜ ਇਥੇ ਪਿੰਡ ਜਲਾਲਪੁਰ ਵਿਖੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ ਤੇ ਕੁਝ ਵਿਧਾਇਕਾਂ ਅਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਗੁਰਦੀਪ ਸਿੰਘ ਊਧਮਪੁਰ ਸਮੇਤ ਕਈ ਹੋਰ ਆਗੂਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।Source link