ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਜੁਲਾਈ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਕਾਂਗਰਸੀ ਵਿਧਾਇਕਾਂ ਤੇ ਹੋਰ ਆਗੂਆਂ ਦੀ ਆਮਦ ਅੱਜ ਦਿਨ ਚੜ੍ਹਦਿਆਂ ਹੀ ਸ਼ੁਰੂ ਹੋ ਗਈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਧਾਇਕ ਰਾਜਾ ਵੜਿੰਗ ਅਤੇ ਕੁਲਬੀਰ ਸਿੰਘ ਜ਼ੀਰਾ ਪਹੁੰਚੇ, ਜਿਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ। ਦੋਹਾਂ ਵਿਧਾਇਕਾਂ ਨੇ ਪੂਰੀ ਤਰ੍ਹਾਂ ਸ੍ਰੀ ਸਿੱਧੂ ਦੇ ਨਾਲ ਚੱਲਣ ਦਾ ਪ੍ਰਣ ਲੈਂਦਿਆਂ, ਕਾਂਗਰਸ ਹਾਈਕਮਾਨ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਹਾਰਦਿਕ ਸਵਾਗਤ ਵੀ ਕੀਤਾ।