ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 22 ਅਗਸਤ ਨੂੰ ਤੇ ਨਤੀਜੇ 31 ਨੂੰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 22 ਅਗਸਤ ਨੂੰ ਤੇ ਨਤੀਜੇ 31 ਨੂੰ


ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 22 ਜੁਲਾਈ

ਗੁਰਦੁਆਰਾ ਚੋਣਾਂ ਦੇ ਡਾਇਰੈਕਟੋਰੇਟ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀਆਂ ਚੋਣਾਂ 22 ਅਗਸਤ ਨੂੰ ਹੋਣਗੀਆਂ ਅਤੇ ਨਤੀਜੇ 31 ਅਗਸਤ ਤੱਕ ਐਲਾਨੇ ਜਾਣਗੇ। ਡਾਇਰੈਕਟੋਰੇਟ ਦੀ ਤਰਫ਼ੋਂ ਪੇਸ਼ ਵਕੀਲ ਨੇ ਚੀਫ ਜਸਟਿਸ ਡੀਐੱਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੂੰ ਦੱਸਿਆ ਕਿ ਡੀਐੱਸਜੀਐਮਸੀ ਚੋਣਾਂ ਦੀ ਸਾਰੀ ਪ੍ਰਕਿਰਿਆ 31 ਅਗਸਤ ਤੱਕ ਖਤਮ ਹੋ ਜਾਵੇਗੀ ਤੇ ਵੋਟਾਂ ਦੀ ਗਿਣਤੀ 25 ਅਗਸਤ ਨੂੰ ਸ਼ੁਰੂ ਹੋਵੇਗੀ। ਪਹਿਲਾਂ ਇਹ ਚੋਣਾਂ ਕਰੋਨਾ ਕਾਰਨ ਮੁਲਤਵੀ ਕਰ ਦਿੱਤੀਆਂ ਗਈਆਂ ਸਨ।



Source link