ਪੈਗਾਸਸ ਜਾਸੂਸੀ: ਪੱਛਮੀ ਬੰਗਾਲ ਸਰਕਾਰ ਵੱਲੋਂ ਜਾਂਚ ਲਈ ਦੋ ਮੈਂਬਰੀ ਪੈਨਲ ਕਾਇਮ

ਪੈਗਾਸਸ ਜਾਸੂਸੀ: ਪੱਛਮੀ ਬੰਗਾਲ ਸਰਕਾਰ ਵੱਲੋਂ ਜਾਂਚ ਲਈ ਦੋ ਮੈਂਬਰੀ ਪੈਨਲ ਕਾਇਮ
ਪੈਗਾਸਸ ਜਾਸੂਸੀ: ਪੱਛਮੀ ਬੰਗਾਲ ਸਰਕਾਰ ਵੱਲੋਂ ਜਾਂਚ ਲਈ ਦੋ ਮੈਂਬਰੀ ਪੈਨਲ ਕਾਇਮ


ਕੋਲਕਾਤਾ, 26 ਜੁਲਾਈ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਇਜ਼ਰਾਈਲ ਦੇ ਸਪਾਈਵੇਅਰ ਪੈਗਾਸਸ ਰਾਹੀਂ ਸਿਆਸਤਦਾਨਾਂ, ਅਧਿਕਾਰੀਆਂ ਅਤੇ ਪੱਤਰਕਾਰਾਂ ਦੀ ਜਾਸੂਸੀ ਕਰਵਾਏ ਜਾਣ ਦੇ ਦੋਸ਼ਾਂ ਦੀ ਜਾਂਚ ਲਈ ਉਨ੍ਹਾਂ ਦੀ ਸਰਕਾਰ ਨੇ ਦੋ ਮੈਂਬਰੀ ਜਾਂਚ ਕਮਿਸ਼ਨ ਕਾਇਮ ਕੀਤਾ ਹੈ। ਪੈਨਲ ਕਾਇਮ ਕਰਨ ਦਾ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਵਿੱਚ ਸੋਮਵਾਰ ਨੂੰ ਹੋਈ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ‘ਚ ਕੀਤਾ ਗਿਆ। ਪੈਨਲ ਦੇ ਮੈਂਬਰ ਸੇਵਾਮੁਕਤ ਜੱਜ ਹਨ। ਮਮਤਾ ਬੈਨਰਜੀ ਨੇ ਕਿਹਾ, ‘ਅਸੀਂ ਸੋਚਿਆ ਸੀ ਕਿ ਫ਼ੋਨ ਹੈਕਿੰਗ ਦੀ ਜਾਂਚ ਲਈ ਕੇਂਦਰ ਜਾਂਚ ਕਮਿਸ਼ਨ ਕਾਇਮ ਕਰੇਗਾ ਜਾਂ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੇ ਆਦੇਸ਼ ਦਿੱਤੇ ਜਾਣਗੇ, ਪਰ ਸਰਕਾਰ ਕੁਝ ਨਹੀਂ ਕਰ ਰਹੀ… ਇਸ ਲਈ ਅਸੀਂ ‘ਜਾਂਚ ਕਮਿਸ਼ਨ’ ਨਾਲ ਇਸ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ।’ ਮੁੱਖ ਮੰਤਰੀ ਨੇ ਕਿਹਾ, ‘ਪੱਛਮੀ ਬੰਗਾਲ ਦੇ ਲੋਕਾਂ ਦੇ ਨਾਂ ਵੀ ਉਨ੍ਹਾਂ ਲੋਕਾਂ ਵਿੱਚ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਪੈਗਾਸਸ ਰਾਹੀਂ ਨਿਸ਼ਾਨਾ ਬਣਾਇਆ ਗਿਆ ਹੈ। ਕੇਂਦਰ ਹਰ ਕਿਸੇ ‘ਤੇ ਜਾਸੂਸੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕਮਿਸ਼ਨ ਫੋਨ ਦੀ ਗ਼ੈਰਕਾਨੂੰਨੀ ਹੈਕਿੰਗ ਨਾਲ ਜੁੜੀ ਪੂਰੀ ਜਾਣਕਾਰੀ ਦਾ ਪਤਾ ਲਗਾਏਗਾ।’ -ਪੀਟੀਆਈSource link