ਨਵੀਂ ਦਿੱਲੀ, 27 ਜੁਲਾਈ
ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਅੱਜ ਕੇਂਦਰ ਸਰਕਾਰ ‘ਤੇ ਪੈਗਾਸਸ ਜਾਸੂਸੀ ਮਾਮਲੇ ਵਿੱਚ ਚਰਚਾ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਮਾਮਲੇ ‘ਤੇ ਗੱਲਬਾਤ ਕਰਨ ਲਈ ਤਿਆਰ ਨਹੀਂ ਹੁੰਦੀ, ਉਦੋਂ ਤਕ ਸੰਸਦ ਦੀ ਕਾਰਵਾਈ ‘ਚ ਵਿਘਨ ਪੈਂਦਾ ਰਹੇਗਾ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖਗੜੇ ਨੇ ਕਈ ਵਿਰੋਧੀ ਨੇਤਾਵਾਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੂੰ ਸਾਰੇ ਦਲਾਂ ਦੀ ਬੈਠਕ ਸੱਦਣੀ ਚਾਹੀਦੀ ਹੈ ਤੇ ਪੈਗਾਸਸ ਜਾਸੂਸੀ ਕਾਂਡ ‘ਤੇ ਚਰਚਾ ਲਈ ਤਿਆਰ ਹੋ ਕੇ ਆਪਣੀ ਟਕਰਾਅ ਦੀ ਸਥਿਤੀ ਖ਼ਤਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।