ਕਿਸਾਨ ਅੰਦੋਲਨ: ਮੌਤਾਂ ਦੇ ਵੇਰਵਿਆਂ ਦੀ ਜਾਂਚ ਜੇਪੀਸੀ ਤੋਂ ਕਰਵਾਉਣ ਦੀ ਮੰਗ

ਕਿਸਾਨ ਅੰਦੋਲਨ: ਮੌਤਾਂ ਦੇ ਵੇਰਵਿਆਂ ਦੀ ਜਾਂਚ ਜੇਪੀਸੀ ਤੋਂ ਕਰਵਾਉਣ ਦੀ ਮੰਗ


ਨਵੀਂ ਦਿੱਲੀ, 30 ਜੁਲਾਈ

ਸ਼੍ਰੋਮਣੀ ਅਕਾਲੀ ਦਲ, ਐੱਨਸੀਪੀ, ਸ਼ਿਵ ਸੈਨਾ, ਖੱਬੇ ਪੱਖੀ ਪਾਰਟੀਆਂ ਸਣੇ ਵਿਰੋਧੀ ਧਿਰਾਂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਦੇ ਵੇਰਵਿਆਂ ਦੀ ਜਾਂਚ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਕਰਵਾਈ ਜਾਵੇ। ਸ਼੍ਰੋਮਣੀ ਅਕਾਲੀ ਦਲ, ਸ਼ਿਵ ਸੈਨਾ, ਨੈਸ਼ਨਲ ਕਾਂਗਰਸ ਪਾਰਟੀ, ਬਸਪਾ, ਜੇਕੇਐਨਸੀ, ਆਰਐੱਲਪੀ, ਸੀਪੀਆਈ ਅਤੇ ਸੀਪੀਆਈਐੱਮ ਸਣੇ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਸਪੀਕਰ ਨੂੰ ਪੱਤਰ ਲਿਖ ਕੇ ਇਸ ਮਸਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਵਿੱਚ ਕਿਹਾ ਸੀ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਦਾ ਕੇਂਦਰ ਕੋਲ ਕੋਈ ਵੇਰਵਾ ਨਹੀਂ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਮੰਤਰੀ ਦਾ ਬਿਆਨ ਕਿਸਾਨ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ ਅਤੇ ਉਨ੍ਹਾਂ ਨੂੰ ਕਿਸਾਨਾਂ ਦਾ ਅਪਮਾਨ ਕਰਨ ਕਾਰਨ ਮੁਆਫ਼ੀ ਮੰਗਣੀ ਚਾਹੀਦੀ ਹੈ। -ਪੀਟੀਆਈ



Source link